-
ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ 1983-84 ‘ਚ ਸ਼੍ਰੋਮਣੀ ਪੱਤਰਕਾਰ ਵਜੋਂ ਸਨਮਾਨਿਤ ਕੀਤਾ ਗਿਆ।
-
ਭਾਰਤ ਸਰਕਾਰ ਨੇ 1990 ਵਿਚ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਪੱਤਰਕਾਰੀ ਦੇ ਖੇਤਰ ਵਿਚ ਪਾਏ ਵਿਲੱਖਣ ਯੋਗਦਾਨ ਅਤੇ ਸ਼ਾਨਦਾਰ ਪ੍ਰਾਪਤੀਆਂ ਲਈ ‘ਪਦਮ ਸ੍ਰੀ’ ਐਵਾਰਡ ਨਾਲ ਸਨਮਾਨਤ ਕੀਤਾ।
-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ 1992 ਵਿਚ ਉਨ੍ਹਾਂ ਨੂੰ ਪੱਤਰਕਾਰੀ ਦੇ ਖੇਤਰ ਵਿਚ ਪਾਏ ਗਏ ਯੋਗਦਾਨ ਲਈ ਸਨਮਾਨਿਆ ਗਿਆ।
-
ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਵੀ ਸਾਹਿਤਕ ਅਤੇ ਪੱਤਰਕਾਰੀ ਵਿਚ ਵਡਮੁੱਲੀਆਂ ਸੇਵਾਵਾਂ ਲਈ ਸੰਨ 2001 ਵਿਚ ਡੀ.ਲਿਟ. (ਆਨਰਿਸ ਕਾਜ਼ਾ) ਦੀ ਉਪਾਧੀ ਨਾਲ ਸਨਮਾਨਿਤ ਕੀਤਾ।
-
2016 ਵਿਚ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਪੱਤਰਕਾਰੀ ਦੇ ਖੇਤਰ ਵਿਚ ਜ਼ਿਕਰਯੋਗ ਪ੍ਰਾਪਤੀਆਂ ਲਈ ‘ਪਦਮ ਭੂਸ਼ਣ’ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਹ ਪੁਰਸਕਾਰ ਪੰਜਾਬੀ ਪੱਤਰਕਾਰਤਾ ਦੇ ਇਤਿਹਾਸ ਵਿਚ ਪਹਿਲਾ ਪੁਰਸਕਾਰ ਸੀ।